ਦਿੱਲੀ-ਜੰਮੂ-ਕਟੜਾ ਐਕਸਪ੍ਰੈੱਸ ਹਾਈਵੇ ਨੂੰ ਲੈ ਕੇ ਪੈਦਾ ਹੋਇਆ ਇੱਕ ਹੋਰ ਵਿਵਾਦ - ਦਿੱਲੀ ਜੰਮੂ ਕਟੜਾ ਐਕਸਪ੍ਰੈੱਸ ਹਾਈਵੇ ਵਿਵਾਦ
ਅੰਮ੍ਰਿਤਸਰ: ਦਿੱਲੀ-ਜੰਮੂ-ਕਟੜਾ ਐਕਸਪ੍ਰੈੱਸ ਹਾਈਵੇਅ ਨਾਲ ਇੱਕ ਹੋਰ ਵਿਵਾਦ ਜੁੜ ਗਿਆ ਹੈ। ਜਿਸ ਨੇ ਕੇਂਦਰ ਸਰਕਾਰ ਦੀ ਇੱਕ ਹੋਰ ਸਾਜਿਸ਼ ਦੀ ਪੋਲ ਖੋਲ ਦਿੱਤੀ ਹੈ। ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਜ਼ਮੀਨ ਦਾ ਮੁੱਲ ਬਹੁਤ ਘੱਟ ਦਿੱਤਾ ਜਾ ਰਿਹਾ ਹੈ ਜੋ ਕਿ ਲੋਕਾਂ ਨੂੰ ਬਿਲਕੁਲ ਵੀ ਮਨਜ਼ੂਰ ਨਹੀਂ ਹੈ। ਲੋਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਬਿਨਾ ਦੱਸੇ ਸਰਕਾਰੀ ਰਿਕਾਰਡ ਵਿੱਚ ਜ਼ਮੀਨ ਸਰਕਾਰ ਦੇ ਨਾਂਅ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ, ਜੋ ਕਿ ਬਿਲਕੁਲ ਠੀਕ ਨਹੀਂ। ਲੋਕਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੀ ਕਾਰਵਾਈ ਨਹੀਂ ਰੋਕੀ ਤਾਂ ਅਸੀਂ ਸੰਘਰਸ਼ ਕਰਨ ਲਈ ਮਜਬੂਰ ਹੋ ਜਾਵਾਂਗੇ।