ਲੁਧਿਆਣਾ 'ਚ ਇੱਕ ਹੋਰ ਕੋਰੋਨਾ ਦਾ ਮਰੀਜ਼ ਹੋਇਆ ਠੀਕ - ਲੁਧਿਆਣਾ ਕੋਰੋਨਾ ਵਾਇਰਸ
ਲੁਧਿਆਣਾ: ਜ਼ਿਲ੍ਹੇ ਵਿੱਚ ਇੱਕ ਹੋਰ ਕੋਰੋਨਾ ਦਾ ਮਰੀਜ਼ ਠੀਕ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਲੁਧਿਆਣਾ ਵਿੱਚ ਕੋਰੋਨਾ ਦੇ 9 ਹੀ ਐਕਟਿਵ ਕੇਸ ਹਨ। ਇਸ ਦੇ ਨਾਲ ਡੀਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰਾਂ 'ਚ ਬੈਠੇ ਵੱਖ-ਵੱਖ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਦੇ ਲਈ 'ਸੰਜੀਵਨੀ' ਨਾਂਅ ਦੀ ਸਰਵਿਸ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਵੀਡੀਓ ਕਾਨਫਰੰਸ ਰਾਹੀਂ ਹੀ ਡਾਕਟਰ ਤੋਂ ਉਹ ਘਰ ਬੈਠੇ ਆਪਣਾ ਇਲਾਜ ਕਰਵਾ ਸਕਣਗੇ।