ਪਠਾਨਕੋਟ ਜ਼ਿਲ੍ਹੇ ਵਿੱਚ ਕੋਰੋਨਾ ਕਾਰਨ ਹੋਈ ਇੱਕ ਹੋਰ ਮੌਤ, 12 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ - Another death due to corona in Pathankot district
ਪਠਾਨਕੋਟ: ਜ਼ਿਲ੍ਹੇ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। 27 ਜੁਲਾਈ ਨੂੰ ਜ਼ਿਲ੍ਹੇ ਵਿੱਚ ਇੱਕ ਕੋਰੋਨਾ ਪੀੜਤ ਮਰੀਜ਼ ਦੀ ਮੌਤ ਹੋ ਗਈ ਹੈ। ਇਸੇ ਨਾਲ ਸਿਵਲ ਸਰਜਨ ਭੁਪਿੰਦਰ ਸਿੰਘ ਨੇ ਦੱਸਿਆ ਕਿ 12 ਨਵੇਂ ਕੋਰੋਨਾ ਮਰੀਜ਼ ਪੌਜ਼ੀਟਿਵ ਪਾਏ ਗਏ ਹਨ। ਇਸ ਨਾਲ 336 ਹੋ ਗਈ ਹੈ। ਇਨ੍ਹਾਂ ਵਿੱਚੋਂ 263 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ ਅਤੇ ਸਿਰਫ਼ 61 ਮਰੀਜ਼ ਹੀ ਐਕਟਿਵ ਹਨ।