ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ - agitation
ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਹੱਦਾਂ ਉੱਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਅੰਦੋਲਨ ਵਿੱਚ ਕਈ ਕਿਸਾਨ ਆਪਣੀ ਜਾਨ ਗਵਾ ਚੱਕੇ ਹਨ। ਬੀਤੇ ਦਿਨੀਂ ਕਿਸਾਨ ਅੰਦੋਲਨ ਵਿੱਚ ਭਾਗੀ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਇਹ ਕਿਸਾਨ ਮਲੋਟ ਦੇ ਗੱਧੜ ਦਾ ਵਾਸੀ ਸੀ ਤੇ ਇਸ ਦਾ ਨਾਂਅ ਇਕਬਾਲ ਸਿੰਘ ਸੀ ਤੇ ਉਮਰ 45 ਸਾਲ ਸੀ। ਮ੍ਰਿਤਕ ਦੇ ਪਰਿਵਾਰ ਮੈਂਬਰਾਂ ਨੇ ਕਿਹਾ ਕਿ ਇਕਬਾਲ ਸਿੰਘ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਟਿਕਰੀ ਬਾਰਡਰ ਉੱਤੇ ਡੱਟੇ ਹੋਏ ਸੀ। ਇਸ ਅੰਦੋਲਨ ਦੌਰਾਨ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਤੇ ਉਨ੍ਹਾਂ ਘਰ ਲਿਆਂਦਾ ਗਿਆ। ਰਸਤੇ ਵਿੱਚ ਆਉਂਦੇ ਸਾਰ ਉਨ੍ਹਾਂ ਦੀ ਸਿਹਤ ਹੋਰ ਨਾਜਕ ਹੋ ਗਈ ਫਿਰ ਉਨ੍ਹਾਂ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਉੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਸੂਬਾ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।