ਕਿਸਾਨੀ ਘੋਲ ’ਚ ਡਟੇ ਇੱਕ ਹੋਰ ਕਿਸਾਨ ਦੀ ਮੌਤ - ਦਿੱਲੀ ਸਿੰਘੂ ਬਾਰਡਰ
ਹੁਸ਼ਿਆਰਪੁਰ: ਪਿੰਡ ਪੱਦੀ ਸੂਰਾ ਸਿੰਘ ਦੇ ਇੱਕ 70 ਸਾਲ ਦੇ ਕਿਸਾਨ ਦੀ ਬੀਤੀ ਰਾਤ ਦਿੱਲੀ ਸਿੰਘੂ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਕਿਸਾਨ ਦਸੰਬਰ 2020 ਤੋਂ ਲਗਾਤਾਰ ਕਿਸਾਨੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਧਰਨੇ 'ਤੇ ਜਾ ਰਿਹਾ ਸੀ। ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲੜਾਈ ’ਚ ਕਿਸਾਨ ਡਟਿਆ ਹੋਇਆ ਸੀ। ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਲਕੀਤ ਸਿੰਘ ਅੰਦਰ ਕਿਸਾਨੀ ਬਿੱਲਾਂ ਨੂੰ ਰੱਦ ਕਰਵਾਉਣ ਦਾ ਜਜ਼ਬਾ ਸੀ ਅਤੇ ਕਿਸਾਨੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਦਾ ਹਿੱਸਾ ਬਣ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ 10 ਵਜੇ ਉਸ ਨੇ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਸੌਂਣ ਲਈ ਚਲਾ ਗਿਆ।