ਦਿਲ ਦਾ ਦੌਰਾ ਪੈਣ ਕਾਰਨ ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ - farmers protest
ਲੁਧਿਆਣਾ: ਮੁੱਲਾਂਪੁਰ ਦਾਖਾ ਦੇ ਨਾਲ ਪੈਂਦੇ ਪਿੰਡ ਢੱਟ ਦੇ ਇੱਕ ਕਿਸਾਨ ਨੌਜਵਾਨ ਦੀ ਦਿਲੀ ਦੇ ਸਿੰਘੂ ਬਾਰਡਰ 'ਤੇ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਗਈ। ਜਿਸ ਦੀ ਪਛਾਣ ਜਗਜੀਤ ਸਿੰਘ ਉਰਫ ਬੱਬੂ ਵੱਜੋਂ ਹੋਈ ਹੈ। ਕਿਸਾਨ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ।