ਪੰਜਾਬ

punjab

ETV Bharat / videos

ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ - ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ

By

Published : Oct 30, 2019, 4:29 AM IST

ਸਹੁਰਾ ਪਰਿਵਾਰ ਤੋਂ ਦੁੱਖੀ ਹੋ ਕੇ ਇੱਕ ਹੋਰ ਧੀ ਨੇ ਆਪਣੀ ਜਾਨ ਗਵਾ ਦਿੱਤੀ ਹੈ। ਮ੍ਰਿਤਕ ਮਹਿਲਾ ਦੀ ਪਛਾਣ ਜਸਮੀਤ ਵਜੋਂ ਹੋਈ ਹੈ। ਜਸਮੀਤ ਦੇ ਸੋਹਰੇ ਲਗਾਤਾਰ ਉਸ ਨੂੰ ਦਾਜ ਲਈ ਤੰਗ ਕਰ ਰਹੇ ਸਨ। ਜਸਮੀਤ ਦੇ ਭਰਾ ਨੇ ਦੱਸਿਆ ਕਿ ਵਿਆਹ ਦੇ ਇੱਕ ਸਾਲ ਮਗਰੋਂ ਭੈਂਣ ਦੇ ਘਰ ਬੱਚਾ ਨਾ ਹੋਣ ਕਰਕੇ ਵੀ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਮ੍ਰਿਤਕ ਮਹਿਲਾ ਦੇ ਭਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਸਦੀ ਭੈਣ ਦੀ ਕੋਲੋ ਉਸ ਦੀ ਸੱਸ ਲਗਾਤਾਰ ਕੁਝ ਨਾ ਕੁਝ ਚੀਜ਼ਾ ਦੀ ਮੰਗ ਕਰਦੀ ਰਹਿਣਦੀ ਸੀ। ਮ੍ਰਿਤਕ ਮਹਿਲਾ ਦੇ ਭਰਾ ਨੇ ਸਹੁਰਾ ਪਰਿਵਾਰ 'ਤੇ ਇਲਜ਼ਾਮ ਲਾਏ ਹਨ ਕਿ ਉਸ ਦੀ ਭੈਣ ਨੂੰ ਉਸ ਦੀ ਸੱਸ ਤੇ ਉਸ ਦੇ ਪਤੀ ਨੇ ਜ਼ਹਿਰੀਲੀ ਚੀਜ਼ ਖਵਾ ਕੇ ਮਾਰ ਦਿੱਤਾ ਹੈ। ਇਸ ਮਾਮਲੇ 'ਤੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਮ੍ਰਿਤਕ ਮਹਿਲਾ ਦੇ ਪਰਿਵਾਰ ਵਾਲੀਆਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ABOUT THE AUTHOR

...view details