ਸਰਕਾਰੀ ਸਕੂਲ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ - ਸਰਕਾਰੀ ਸਕੂਲ
ਮਲੇਰਕੋਟਲਾ ਦੇ ਇੱਕ ਸਰਕਾਰੀ ਸਕੂਲ ਵਿਖੇ 'ਕੌਮਾਂਤਰੀ ਨਸ਼ਾ ਵਿਰੋਧੀ ਦਿਵਸ' ਮੌਕੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ 'ਚ ਮੁੱਖ ਮਹਿਮਾਨ ਵਜੋਂ ਐਸ.ਪੀ. ਮਨਜੀਤ ਸਿੰਘ ਤੇ ਤਹਿਸੀਲਦਾਰ ਪਹੁੰਚੇ ਜਿਨ੍ਹਾਂ ਵਲੋਂ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਨੌਜਵਾਨ ਲੜਕੀਆਂ ਨੇ ਇਹ ਮੰਨਿਆ ਕਿ ਸੂਬੇ ਅੰਦਰ ਨਸ਼ੇ ਦੀ ਦਲਦਲ ਵਿੱਚ ਨੌਜਵਾਨ ਜ਼ਿਆਦਾ ਫਸੇ ਹੋਏ ਹਨ ਜਿਸ ਲਈ ਸਾਰਿਆਂ ਨੂੰ ਮਿਲਕੇ ਇਸ ਲਾਹਨਤ ਨੂੰ ਖ਼ਤਮ ਕਰਨ ਦੀ ਲੋੜ ਹੈ।