ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਨੇ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਮਾਨਸਾ: ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦੇ ਸੱਦੇ ਤਹਿਤ ਮਾਨਸਾ ਰੇਲਵੇ ਸਟੇਸ਼ਨ ’ਤੇ ਮੋਦੀ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਲੋਕਾਂ ਤੋਂ ਇੱਕਠੇ ਕੀਤੇ ਟੈਕਸਾਂ ਨਾਲ ਖੜ੍ਹੇ ਕੀਤੇ ਜਨਤਕ ਖੇਤਰ ਦੇ ਅਦਾਰਿਆਂ ਨੂੰ ਮੋਦੀ ਸਰਕਾਰ ਕੌਡੀਆਂ ਦੇ ਭਾਅ ਆਪਣੇ ਮਿੱਤਰ ਅਡਾਨੀ-ਅੰਬਾਨੀ ਨੂੰ ਵੇਚ ਰਹੀ ਹੈ ਅਤੇ ਦਹਾਕਿਆਂ ਦੇ ਸੰਘਰਸ਼ਾਂ ਤੋਂ ਬਾਅਦ ਪ੍ਰਾਪਤ ਕਿਰਤ ਕਾਨੂੰਨਾਂ ਵਿੱਚ ਕਾਰਪੋਰੇਟ ਪੱਖੀ ਸੋਧਾ ਕਰਕੇ ਮਜ਼ਦੂਰਾਂ ਦੀ ਜ਼ਿੰਦਗੀ ਬਦ ਤੋ ਬਦਤਰ ਬਣਾਉਣ ਜਾ ਰਹੀ ਹੈ। ਆਗੂਆਂ ਨੇ ਹਰ ਵਰਗ ਦੇ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਇਨ੍ਹਾਂ ਫਾਸ਼ੀਵਾਦੀ ਤੇ ਦੇਸ਼ ਵੇਚੂ ਨੀਤੀਆਂ ਤੇ ਖਿਲਾਫ ਸੜਕਾਂ 'ਤੇ ਆਉਣ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ।