ਕੇਂਦਰ ਸਰਕਾਰ ਆਪਣੇ ਬਣਾਏ ਕਾਨੂੰਨ 'ਚ ਕਰੇ ਸੁਧਾਰ: ਦਲਜੀਤ ਸਿੰਘ ਚੀਮਾ
ਚੰਡੀਗੜ੍ਹ:ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਹਨ, ਤਾਂ ਕਿਸਾਨ ਅੰਦੋਲਨ ਕਿਉਂ ਕਰ ਰਹੇ ਹਨ। ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੀ ਸੂਬਾ ਸਰਕਾਰ ਦੇ ਹੱਕ 'ਚ ਖੜ੍ਹਦਾ ਵਿਖਾਈ ਦਿੱਤਾ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਖੇਤੀਬਾੜੀ ਮੰਤਰੀ ਦੇ ਬਿਆਨ ਨੂੰ ਹਾਸੋਹੀਣ ਦੱਸਿਆ।ਦਲਜੀਤ ਚੀਮਾ ਨੇ ਕਿਹਾ ਕਿ ਭਾਜਪਾ ਦੀ ਨੀਤੀਆਂ ਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ 'ਤੇ ਲੋਕਾਂ ਨੂੰ ਭਰੋਸਾ ਨਹੀਂ ਰਿਹਾ। ਭਾਜਪਾ ਅਜੇ ਤੱਕ ਆਪਣੇ ਬਣਾਏ ਕਾਨੂੰਨਾਂ ਲਈ ਜਨਤਾ ਨੂੰ ਮਨਾ ਨਹੀਂ ਸਕੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਖੇਤੀ ਬਿਲਾਂ 'ਚ ਜੇਲ ਦੀ ਪ੍ਰੋਵੀਜਨ ਹੈ, ਪਰ ਕਿਸੇ ਨੂੰ ਅੱਜ ਤੱਕ ਜੇਲ੍ਹ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖੇਤੀ ਕਾਨੂੰਨ ਛੱਡ ਕੇਂਦਰ ਸਰਕਾਰ ਆਪਣੇ ਬਣਾਏ ਕਾਨੂੰਨ 'ਚ ਸੁਧਾਰ ਕਰੇ।