ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸਿੱਖ ਸੰਗਤ ਨੂੰ ਅਪੀਲ - ਜਥੇਦਾਰ ਹਰਪ੍ਰੀਤ ਸਿੰਘ ਦੀ ਸਿੱਖ ਸੰਗਤ ਨੂੰ ਅਪੀਲ
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ (Prakash Purab) ਨੂੰ ਲੈ ਕੇ ਲਗਾਤਾਰ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ। ਉੱਥੇ ਹੀ ਦੂਜੇ ਪਾਸੇ ਸਿੱਖਾਂ ਦਾ ਸ਼੍ਰਿਮੋਣੀ ਧਾਰਮਿਕ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ (Sri Akal Takhat Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Jathedar Harpreet Singh) ਵੱਲੋਂ ਵੀ ਲੋਕਾਂ ਨੂੰ ਸੰਦੇਸ਼ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਸੰਦੇਸ਼ ਚ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ 19 ਨਵੰਬਰ ਵਾਲੇ ਦਿਨ ਨੂੰ ਸਰਬ ਸਾਂਝੀ ਵਾਲਤਾ ਦਿਵਸ ਦੇ ਰੂਪ ਵਿੱਚ ਮਨਾਉਣਾ ਚਾਹੀਦਾ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਹੋਏ ਮਾਰਗ ’ਤੇ ਸਾਨੂੰ ਚੱਲਣਾ ਚਾਹੀਦਾ ਹੈ ਅਤੇ ਹਮੇਸ਼ਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਨੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਸੀ। ਜਥੇਦਾਰ ਵੱਲੋਂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਗਈ ਕਿ 19 ਨਵੰਬਰ ਵਾਲੇ ਦਿਨ ਸਾਨੂੰ ਸਾਰਿਆਂ ਨੂੰ ਆਪਣੇ ਘਰਾਂ, ਦੁਕਾਨਾਂ ਅਤੇ ਕਾਰੋਬਾਰ ਦੇ ਬਾਹਰ ਮੋਮਬੱਤੀਆਂ ਨਾਲ ਰੌਸ਼ਨੀ ਕਰ ਇਸ ਦਿਨ ਨੂੰ ਮਨਾਉਣ ਚਾਹੀਦਾ ਹੈ।