ਆਪਣੇ ਘਰ ਦਾ ਕੂੜਾ ਦੁਜਿਆਂ ਦੇ ਘਰ ਦੇ ਬਾਹਰ ਨਾ ਸੁੱਟੋ: ਜਸਵੀਰ ਸਿੰਘ - ਪੰਜਾਬ ਐਂਡ ਹਰਿਆਣਾ ਹਾਈਕੋਰਟ ਸਾਬਕਾ ਜੱਜ ਜਸਬੀਰ ਸਿੰਘ
ਪੰਜਾਬ ਐਂਡ ਹਰਿਆਣਾ ਹਾਈਕੋਰਟ ਸਾਬਕਾ ਜੱਜ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਚੇਅਰਮੈਨ ਜਸਬੀਰ ਸਿੰਘ ਤੇ ਉਨ੍ਹਾਂ ਦੀ ਟੀਮ ਵੀਰਵਾਰ ਨੂੰ ਪਠਾਨਕੋਟ ਪਹੁੰਚੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ 'ਚ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਇੱਕ ਵਿਸ਼ੇਸ ਮੀਟਿੰਗ ਕੀਤੀ।