ਲੁਧਿਆਣਾ 'ਚ ਕਿਸਾਨਾਂ ਨੇ ਆਮ ਲੋਕਾਂ ਨੂੰ ਭਾਰਤ ਬੰਦ ਦੇ ਸਮਰਥਨ ਦੀ ਕੀਤੀ ਅਪੀਲ - ਭਾਰਤ ਬੰਦ ਦੇ ਸਮਰਥਨ ਦੀ ਕੀਤੀ ਅਪੀਲ
ਲੁਧਿਆਣਾ: ਖੇਤੀ ਕਾਨੂੰਨਾਂ ਨੂੰ ਲੈ ਕੇ ਮੰਗਲਵਾਰ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲੁਧਿਆਣਾ ਵਿੱਚ ਐਮਬੀਡੀ ਮਾਲ ਦੇ ਬਾਹਰ ਵੱਡੀ ਤਦਾਦ 'ਚ ਕਿਸਾਨ ਬੰਦ ਦੀ ਤਿਆਰੀ ਕਰਦੇ ਵੇਖੇ ਗਏ। ਧਰਨੇ 'ਤੇ ਬੈਠੇ ਕਿਸਾਨ ਆਗੂ ਨਿਰਮਲ ਸਿੰਘ ਨੇ ਕਿਹਾ ਕਿ ਸਾਰਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਬੰਦ ਨੂੰ ਵੱਧ ਤੋਂ ਵੱਧ ਸਮਰਥਨ ਦੇਣ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਕਿਸਾਨਾਂ ਦੇ ਬੰਦ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ। ਔਰਤ ਕਿਸਾਨ ਆਗੂ ਨੇ ਵੀ ਕਿਹਾ ਕਿ ਆਮ ਲੋਕਾਂ ਨੂੰ ਵੀ ਇਸ ਧਰਨੇ ਦਾ ਸਮਰਥਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕਾਨੂੰਨ ਰੱਦ ਨਹੀਂ ਕਰਦੀ ਇਹ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।