ਪੰਜਾਬ ਸਰਕਾਰ ਨੂੰ ਅਪੀਲ, ਕੋਵਿਡ-19 ਦੇ ਮਰੀਜ਼ਾਂ ਦੀ ਸਿਹਤ ਵੱਲ ਦਿੱਤਾ ਜਾਵੇ ਧਿਆਨ: ਮਜੀਠੀਆ - ਬਿਕਰਮ ਸਿੰਘ ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਮਰਹੂਮ ਭਾਈ ਨਿਰਮਲ ਸਿੰਘ ਖ਼ਾਲਸਾ ਅਤੇ ਹੋਰਨਾਂ ਕਈ ਕੋਰੋਨਾ ਪੀੜਤਾਂ ਦੀ ਇਲਾਜ ਪ੍ਰਕਿਰਿਆ ਦੀ ਅਸਲੀਅਤ ਸਾਹਮਣੇ ਆਉਣ ਤੋਂ ਬਾਅਦ ਇਹ ਸਾਬਿਤ ਹੋਇਆ ਹੈ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਸਿਹਤ ਸਹੂਲਤਾਂ, ਸਾਫ਼-ਸਫ਼ਾਈ ਅਤੇ ਸਾਰੀਆਂ ਡਾਕਟਰੀ ਸੁਵਿਧਾਵਾਂ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਮੇਰੀ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਨੂੰ ਅਪੀਲ ਹੈ ਕਿ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਇਸ ਪ੍ਰਤੀ ਖ਼ਿਆਲ ਕਰਨ ਅਤੇ ਕੋਵਿਡ-19 ਦੇ ਮਰੀਜ਼ਾਂ ਦੀ ਸਿਹਤ ਵੱਲ ਵੀ ਧਿਆਨ ਦੇਣ। ਇਸਦੇ ਨਾਲ ਹੀ ਡਾਕਟਰੀ ਕਿੱਤੇ 'ਚ ਮੋਹਰੀ ਹੋ ਕੇ ਕੰਮ ਕਰ ਰਹੇ ਸਾਰੇ ਕਰਮਚਾਰੀਆਂ ਨੂੰ ਪੀ.ਪੀ.ਈ ਕਿੱਟਾਂ ਦੇ ਨਾਲ ਬਾਕੀ ਸਿਹਤ ਸਹੂਲਤਾਂ ਵੀ ਪ੍ਰਦਾਨ ਕਰਵਾਉਣ।