ਸੰਗਤਾਂ ਨੂੰ ਵਿਸਾਖੀ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚਣ ਦੀ ਅਪੀਲ
ਅੰਮ੍ਰਿਤਸਰ : ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਨਾਏ ਜਾਣ ਵਾਲੇ ਵਿਸਾਖੀ ਪੁਰਬ ਮੌਕੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੰਗਤਾਂ ਨੂੰ ਅਪੀਲ ਕਰਦਿਆਂ ਆਖਿਆ ਗਿਆ ਹੈ ਕਿ ਸੰਗਤਾਂ ਬਿਨਾਂ ਕਿਸੇ ਭੈਅ ਤੋਂ ਵਿਸਾਖੀ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਹੁੰਮਹੁਮਾ ਕੇ ਪਹੁੰਚਣ। ਜਿਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਤਿੰਨ ਦਿਨ ਲਗਾਤਾਰ ਸਮਾਗਮ ਚਲਦੇ ਰਹਿਣਗੇ। ਉਨ੍ਹਾਂ ਦੱਸਿਆ ਕਿ 11 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 13 ਤਾਰੀਖ ਨੂੰ ਭੋਗ ਪਾਏ ਜਾਣਗੇ। 12 ਤਾਰੀਖ ਸ਼ਾਮ ਤੋਂ ਹੀ ਦੀਵਾਨ ਸਾਹਿਬ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ।