ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੋਰੋਨਾ ਤੋਂ ਬਚਾਅ ਲਈ ਕੀਤੀ ਗਈ ਅਰਦਾਸ
ਦੁਨੀਆਂ ਵਿੱਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਤੋਂ ਪੀੜਤ ਲੋਕਾਂ ਦੀ ਚੰਗੀ ਸਿਹਤ ਤੇ ਸਰਬਤ ਦੇ ਭਲੇ ਲਈ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਥਾਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰੱਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਹਰਜਿੰਦਰ ਸਿੰਘ ਪੰਜੋਲੀ ਨੇ ਅਰਦਾਸ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੈਂਬਰਾਂ ਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਟਾਫ਼ ਮੈਂਬਰਾਂ ਤੋਂ ਇਲਾਵਾ ਸੰਗਤਾਂ ਨੇ ਵੀ ਹਾਜ਼ਰੀ ਲਗਵਾਈ।