ਆੜ੍ਹਤੀਆਂ ਦਾ ਐਲਾਨ, 22 ਤੋਂ 25 ਤੱਕ ਪੰਜਾਬ ਦੀਆਂ ਮੰਡੀਆਂ ਰਹਿਣਗੀਆਂ ਬੰਦ - Punjab mandis
ਅੰਮ੍ਰਿਤਸਰ: ਖੇਤੀਬਾੜੀ ਕਾਨੂੰਨਾਂ ਨਾਲ ਜੂੱਝ ਰਹੇ ਕਿਸਾਨਾਂ ਨੂੰ ਆੜ੍ਹਤੀ ਵਰਗ ਨੇ ਵੀ ਆਪਣਾ ਸਮਰਥਨ ਦਿੱਤਾ ਹੈ। ਅੱਜ ਆੜ੍ਹਤੀਆਂ ਵੱਲੋਂ ਮੰਡੀ ਦੇ ਵਿੱਚ ਐਲਾਨ ਕੀਤਾ ਗਿਆ ਕਿ 22 ਤੋਂ 25 ਤੱਕ ਪੰਜਾਬ ਦੀਆਂ ਮੰਡੀਆਂ ਨੂੰ ਬੰਦ ਰੱਖਿਆ ਜਾਵੇਗਾ। ਆੜ੍ਹਤੀਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੀ ਬਜਾਏ ਅੜ੍ਹਤੀਆਂ 'ਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਧਰਨੇ 'ਤੇ ਬੈਠੇ ਹਨ। ਉਹ ਹਮੇਸ਼ਾਂ ਹੀ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਉਹ ਹਮੇਸ਼ਾ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਹੁਣ ਸੰਘਰਸ਼ ਸ਼ੁਰੂ ਹੋ ਗਿਆ ਹੈ। ਹਰ ਵਰਗ ਕਿਸਾਨਾਂ ਨਾਲ ਜੁੜਿਆ ਹੋਇਆ ਹੈ। ਕਿਸਾਨ ਜੋ ਵੀ ਰਣਨੀਤੀ ਬਣਾਏਗਾ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ।