ਜਲੰਧਰ 'ਚ ਆੜ੍ਹਤੀ ਐਸੋਸੀਏਸ਼ਨ ਨੇ 1 ਮਾਰਚ ਨੂੰ ਧਰਨਾ ਦੇਣ ਦਾ ਕੀਤਾ ਐਲਾਨ - 152 ਮਾਰਕੀਟ ਕਮੇਟੀ ਦਫਤਰਾਂ
ਜਲੰਧਰ 'ਚ ਆੜ੍ਹਤੀ ਐਸੋਸੀਏਸ਼ਨ ਨੇ 152 ਮਾਰਕੀਟ ਕਮੇਟੀ ਦਫ਼ਤਰਾਂ ਦੇ ਬਾਹਰ 1 ਮਾਰਚ ਨੂੰ ਧਰਨੇ ਦੇਣ ਦਾ ਐਲਾਨ ਕਰ ਦਿੱਤਾ ਹੈ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨੇ ਦੱਸਿਆ ਕਿ ਸਮੁੱਚੇ ਆੜ੍ਹਤੀਆਂ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਜਿਸ ਕਾਨੂੰਨ ਵਿੱਚ ਸੋਧ ਕੀਤੀ ਹੈ ਉਸ ਨੂੰ ਵਾਪਿਸ ਲਿਆ ਜਾਵੇ ਤੇ ਪੋਰਟਲ ਦੀ ਚਿੱਠੀ ਕੇਂਦਰ ਸਰਕਾਰ ਨੂੰ ਦਿੱਤੀ ਜਾਵੇ। ਜਦੋਂ ਤੱਕ ਸੂਬਾ ਸਰਕਾਰ ਕੇਂਦਰ ਸਰਕਾਰ ਨੂੰ ਚਿੱਠੀ ਨਹੀਂ ਦਿੰਦੀ ਉਦੋਂ ਤੱਕ ਕੋਈ ਵੀ ਕਿਸਾਨ ਪੋਰਟਲ 'ਤੇ ਆਪਣਾ ਖ਼ਾਤਾ ਨਹੀਂ ਚੜਾਏਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ 1 ਅਪ੍ਰੈਲ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨੀਆਂ ਗਈਆਂ ਤਾਂ ਕਣਕ ਮੰਡੀਆਂ 'ਚ ਨਹੀਂ ਆਵੇਗੀ।