ਮਾਨਸਾ 'ਚ ਆੜ੍ਹਤੀਆ ਐਸੋਸੀਏਸ਼ਨ ਨੇ ਮੋਦੀ ਸਰਕਾਰ ਦੀ ਫੂਕੀ ਅਰਥੀ - ਆੜ੍ਹਤੀਆ ਐਸੋਸੀਏਸ਼ਨ
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਵਿੱਚ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਮੋਰਚਾ ਲਗਾ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਉੱਥੇ ਹੀ ਆੜ੍ਹਤੀਆਂ ਵੱਲੋਂ ਵੀ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਸਮਰਥਨ ਦਿੱਤਾ ਜਾ ਰਿਹਾ ਹੈ। ਪਿਛਲੇ ਦਿਨੀਂ ਆੜ੍ਹਤੀਆਂ ਦੇ ਘਰਾਂ ਵਿੱਚ ਇਨਕਮ ਟੈਕਸ ਵਿਭਾਗ ਵੱਲੋਂ ਕੀਤੀ ਗਈ ਛਾਪੇਮਾਰੀ ਦੇ ਵਿਰੋਧ 'ਚ ਅੱਜ ਤੋਂ ਚਾਰ ਦਿਨਾਂ ਦੀ ਮੁਕੰਮਲ ਹੜਤਾਲ ਆੜ੍ਹਤੀਆਂ ਵੱਲੋਂ ਕਰ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਮਾਨਸਾ ਵਿੱਚ ਆੜ੍ਹਤੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਵਪਾਰੀ ਵਰਗ ਕਿਸਾਨ ਅਤੇ ਮਜ਼ਦੂਰ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਪਰ ਕੇਂਦਰ ਸਰਕਾਰ ਖੇਤੀ ਵਿਰੋਧੀ ਕਾਲੇ ਕਾਨੂੰਨ ਲਿਆ ਕੇ ਇਨ੍ਹਾਂ ਸਾਰੇ ਵਰਗਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ।