ਪੰਜਾਬ

punjab

ETV Bharat / videos

ਆੜ੍ਹਤੀ ਐਸੋਸੀਏਸ਼ਨ ਦੀ ਕੇਂਦਰ ਸਰਕਾਰ ਨੂੰ ਚੇਤਾਵਨੀ

By

Published : Jul 21, 2020, 6:54 PM IST

ਫਗਵਾੜਾ: ਦਾਣਾ ਮੰਡੀ ਵਿੱਚ ਆੜ੍ਹਤੀ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਆਪਣੇ ਮੋਢੇ 'ਤੇ ਕਾਲੇ ਬਿੱਲੇ ਲਗਾ ਕੇ ਕੇਂਦਰ ਸਰਕਾਰ ਦੀ ਨੀਤੀਆਂ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਮੰਡੀ ਵਿੱਚ ਆਪਣੀਆਂ ਦੁਕਾਨਾਂ ਨੂੰ ਬੰਦ ਰੱਖ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ। ਆੜ੍ਹਤੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਮੰਡੀਆਂ ਦਾ ਮੰਡੀਕਰਨ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਅਤੇ ਉਨ੍ਹਾਂ ਨਾਲ ਜੁੜੇ ਹੋਰ ਲੋਕਾਂ ਦੇ ਨਾਲ ਸਰਾਸਰ ਧੋਖਾ ਅਤੇ ਧੱਕਾ ਸ਼ਾਹੀ ਕਰ ਰਹੀ ਹੈ। ਆੜ੍ਹਤੀਆਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਜਾਇਜ਼ ਮੰਗ ਹੈ ਅਤੇ ਕੇਂਦਰ ਸਰਕਾਰ ਇਸ ਫੈਸਲੇ ਨੂੰ ਤੁਰੰਤ ਬਦਲਣ ਬਾਰੇ ਵਿਚਾਰ ਕਰੇ। ਆੜ੍ਹਤੀ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕੇਂਦਰ ਸਰਕਾਰ ਕੋਲ ਅਪੀਲ ਕਰਕੇ ਕਿਹਾ ਹੈ ਕਿ ਜਲਦੀ ਤੋਂ ਜਲਦੀ ਇਸ ਕਾਲੇ ਕਾਨੂੰਨ ਨੂੰ ਬਦਲਣ ਨਹੀਂ ਤਾਂ ਕਿਸਾਨ ਅਤੇ ਆੜ੍ਹਤੀ ਕੇਂਦਰ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਨਹੀਂ ਕਰਨਗੇ।

ABOUT THE AUTHOR

...view details