ਮੋਟਰ ਬੋਟ ਰਾਹੀਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਦਦ ਪਹੁੰਚਾ ਰਹੇ ਫ਼ੌਜ ਦੇ ਜਵਾਨ - flood in ferozpur
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਥਾਨਕ ਲੋਕਾਂ ਦੀ ਮਦਦ ਕਰਨ ਲਈ ਫ਼ੌਜ ਤਾਇਨਾਤ ਕੀਤੀ ਗਈ ਹੈ। ਫ਼ਿਰੋਜ਼ਪੁਰ ਦੇ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਅਜੇ ਵੀ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਘਰਾਂ ਵਿੱਚ ਫਸੇ ਸੈਂਕੜੇ ਪਰਿਵਾਰਾਂ ਨੂੰ ਫ਼ੌਜ ਵੱਲੋਂ ਲੋਕਾਂ ਨੂੰ ਖਾਣ ਪੀਣ ਦਾ ਸਮਾਨ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹੈ। ਗੁਰਦੁਆਰਾ ਸਾਹਿਬ ਵੱਲੋਂ ਵੀ ਲੋਕਾਂ ਲਈ ਲੰਗਰ ਤਿਆਰ ਕਰਕੇ ਫ਼ੌਜ ਦੀ ਮੋਟਰ ਬੋਟ ਦੀ ਮਦਦ ਰਾਹੀਂ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇੰਨਾ ਹੀ ਨਹੀਂ ਫ਼ੌਜ ਵੱਲੋਂ ਘਰਾਂ ਵਿੱਚ ਮੌਜੂਦ ਲੋਕਾਂ ਲਈ ਡਾਕਟਰਾਂ ਦੀ ਟੀਮ ਤੇ ਦਵਾਈਆਂ ਦੀ ਇੰਤਜਾਮ ਵੀ ਕੀਤਾ ਜਾ ਰਿਹਾ ਹੈ।