ਧਾਰਮਿਕ ਅਸਥਾਨ ਮੁੜ ਖੁਲਣ ਨੂੰ ਦੇਖਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਬੰਧ ਮੁਕੰਮਲ - Takht Sri Damdama Sahib
ਤਲਵੰਡੀ ਸਾਬੋ: 8 ਜੂਨ ਤੋਂ ਧਾਰਮਿਕ ਅਸਥਾਨ ਖੋਲਣ ਦੇ ਸਰਕਾਰੀ ਹੁਕਮਾਂ ਤੋਂ ਬਾਅਦ ਸਿੱਖ ਕੌਮ ਦੇ ਚੌਥੇ ਤਖ਼ਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦਿਆਂ ਤਖ਼ਤ ਸਾਹਿਬ ਪ੍ਰਬੰਧਕ ਸੰਗਤ ਲਈ ਵਿਸ਼ੇਸ਼ ਇੰਤਜ਼ਾਮ ਕਰ ਰਹੇ ਹਨ। ਤਖ਼ਤ ਸਾਹਿਬ ਪ੍ਰਬੰਧਕਾਂ ਨੇ ਦੱਸਿਆ ਕਿ ਸੰਗਤਾਂ ਲਾਈਨਾਂ ਬਣਾ ਕੇ ਅਤੇ ਸਮਾਜਿਕ ਦੂਰੀ ਬਣਾ ਕੇ ਤਖਤ ਸਾਹਿਬ ਦੇ ਦਰਸ਼ਨ ਕਰ ਸਕਣਗੀਆਂ। ਸੰਗਤ ਲਈ ਸੈਨੇਟਾਈਜ਼ਰ ਦੇ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿਮ ਮੈਂਬਰ ਭਾਈ ਜਗਸੀਰ ਸਿੰਘ ਮਾਂਗੇਆਣਾ ਨੇ ਸਰਕਾਰ ਵੱਲੋਂ ਲੰਗਰ ਨਾ ਚਲਾਉਣ ਦੀਆਂ ਹਦਾਇਤਾਂ 'ਤੇ ਕਿਹਾ ਕਿ ਸਿੱਖ ਧਰਮ ਦੀ ਪਰੰਪਰਾ ਮੁਤਾਬਿਕ ਨਾ ਲੰਗਰ ਅੱਜ ਬੰਦ ਹੋਵੇ ਨਾ ਕੱਲ।