ਪ੍ਰਸਿੱਧ ਪ੍ਰਾਚੀਨ ਸ੍ਰੀ ਜਾਟੇਸ਼ਵਰ ਮਹਾਦੇਵ ਮੰਦਰ ਵਿਖੇ ਕੋਰੋਨਾ ਮਹਾਂਮਾਰੀ ਦੇ ਚਲਦੇ ਪੁਖ਼ਤਾ ਪ੍ਰਬੰਧ
ਰੂਪਨਗਰ: ਸਾਉਣ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਸ਼ਿਵ ਭਗਤਾਂ ਵਿੱਚ ਇਸ ਮਹਿਨੇ ਨੂੰ ਲੈ ਕੇ ਹਰ ਸਾਲ ਬਹੁਤ ਹੀ ਉਤਸ਼ਾਹ ਵੇਖਣ ਨੂੰ ਮਿਲਦਾ ਹੈ। ਇਸ ਸਾਲ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਖ਼ਾਸ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਰੂਪਨਗਰ ਦੇ ਨੂਰਪੁਰ ਬੇਦੀ ਵਿਖੇ ਪ੍ਰਾਚੀਨ ਸ੍ਰੀ ਜਾਟੇਸ਼ਵਰ ਮਹਾਦੇਵ ਮੰਦਰ ਵਿਖੇ ਵੀ ਮੰਦਰ ਪਰਿਸ਼ਦ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮਾਸਕ, ਸਮਾਜਿਕ ਦੂਰੀ ਅਤੇ ਸੈਨੇਟਾਈਜ਼ਰ ਦਾ ਇੰਤਜ਼ਾਮ ਕੀਤਾ ਗਿਆ ਹੈ। ਮੰਦਰ ਕਮੇਟੀ ਵੱਲੋ ਕੋਰੋਨਾ ਜਾਗਰੁਕਤਾ ਲਈ ਬੈਨਰ ਅਤੇ ਪੋਸਟਰ ਵੀ ਲਗਾਏ ਗਏ ਹਨ।