'ਕਣਕ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਦੇ ਪ੍ਰਬੰਧ ਅਧੂਰੇ'
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੀਤੇ ਦਿਨੀਂ ਆਲ ਪਾਰਟੀ ਮੀਟਿੰਗ ਸੱਦੀ ਗਈ ਸੀ ਜਿਸ ਵਿੱਚ ਭਾਜਪਾ ਦੇ ਨੁਮਾਇੰਦਿਆਂ ਵੱਲੋਂ ਵੀ ਹਿੱਸਾ ਲਿਆ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਸਰਕਾਰ ਨੂੰ ਭਾਜਪਾ ਵੱਲੋਂ ਕਈ ਸੁਝਾਅ ਦਿੱਤੇ ਗਏ। ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਵੱਲੋਂ ਸਰਕਾਰ ਨੂੰ ਇਹ ਸਲਾਹ ਦਿੱਤੀ ਗਈ ਸੀ ਕਿ ਕਣਕ ਲਈ ਉਹ 45 ਦਿਨਾਂ ਦਾ ਲੰਮਾ ਸਮਾਂ ਨਾ ਰੱਖਣ ਸਗੋਂ ਕਣਕ ਦੀ ਖ਼ਰੀਦ 20-25 ਦਿਨਾਂ ਵਿੱਚ ਹੀ ਮੁਕੰਮਲ ਕਰ ਲਈ ਜਾਵੇ। ਸੂਬਾ ਸਰਕਾਰ ਵੱਲੋਂ ਕੀਤੇ ਖ਼ਰੀਦ ਪ੍ਰਬੰਦਾਂ ਨੂੰ ਨਾਕਾਫ਼ੀ ਦੱਸਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰ ਦੀ ਮਦਦ ਲਈ ਭਾਜਪਾ ਦੇ ਵਰਕਰਾਂ ਨੂੰ ਵਲੰਟੀਅਰਾਂ ਦੇ ਤੌਰ 'ਤੇ ਸਹਾਇਤਾ ਲਈ ਭੇਜਣ ਦੀ ਪੇਸ਼ਕਸ਼ ਵੀ ਕੀਤੀ ਗਈ ਸੀ।