ਅੰਮ੍ਰਿਤਸਰ 'ਚ ਨਾਜਾਇਜ਼ ਸ਼ਰਾਬ ਸਮੇਤ ਲੱਖਾਂ ਦੀ ਨਕਦੀ ਨਾਲ ਕਾਬੂ - ਲੱਖਾਂ ਦੀ ਨਕਦੀ ਬਰਾਮਦ
ਅੰਮ੍ਰਿਤਸਰ: ਸ਼ਹਿਰ ਦੇ ਗੇਟ ਹਕੀਮਾ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਲੱਖਾਂ ਦੀ ਨਕਦੀ ਬਰਾਮਦ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਗੁਰਦਿਆਲ ਸਿੰਘ ਉਰਫ ਬਿੱਟੂ ਨਾਂ ਦੇ ਵਿਅਕਤੀ ਨੂੰ 1101 ਬੋਤਲਾਂ ਸ਼ਰਾਬ ਦੀਆਂ ਅਤੇ 2.2 ਲੱਖ ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਉਕਤ ’ਤੇ ਪਹਿਲਾਂ ਵੀ ਸ਼ਰਾਬ ਦਾ ਧੰਦਾ ਕਰਨ ਦੇ ਮਾਮਲੇ ’ਚ 24 ਕੇਸ ਦਰਜ ਕੀਤੇ ਹੋਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ’ਤੇ ਕਾਰਵਾਈ ਕੀਤੀ ਜਾ ਰਹੀ ਹੈ।