ਪੰਜਾਬ

punjab

ETV Bharat / videos

ਚੋਰੀ ਦੇ ਸਮਾਨ ਸਮੇਤ ਮੁਲਜ਼ਮ ਕਾਬੂ - ਸ਼ਿਕਾਇਤ ਦਰਜ ਕਰਵਾਈ

By

Published : Jun 24, 2021, 12:39 PM IST

ਅੰਮ੍ਰਿਤਸਰ:ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਚੋਰੀਆਂ ਕਰਨ ਵਾਲੇ ਲੋਕਾਂ ਦੇ ਖਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਛੇਹਰਟਾ ਦੇ ਅਧੀਨ ਪੈਂਦੀ ਪੁਲਿਸ ਚੋਕੀ ਖੰਡਵਾਲਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇਕ ਵਿਅਕਤੀ ਨੂੰ ਚੋਰੀ ਦਾ ਸਮਾਨ ਵੇਚਣ ਜਾ ਰਹੇ ਨੂੰ ਕੀਤਾ ਕਾਬੂ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆ ਚੌਂਕੀ ਇੰਚਾਰਜ ਬਲਦੇਵ ਸਿੰਘ ਨੇ ਦੱਸਿਆ ਕਿ ਸਾਨੂੰ ਇਕ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਨੇ ਦੱਸਿਆ ਕਿ ਪੀੜਤ ਨੇ ਦੱਸਿਆ ਸੀ ਕਿ ਉਹ ਰਾਮਤੀਰਥ ਗਿਆ ਸੀ ਆਪਣੇ ਪਰਿਵਾਰ ਨੂੰ ਨਾਲ ਲੈਕੇ ਪਰ ਜਦੋਂ ਉਹ ਘਰ ਵਾਪਸ ਆਇਆ ਤਾਂ ਉਸਦੇ ਘਰ ਦੇ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਘਰ ਦਾ ਕਾਫੀ ਸਮਾਨ ਚੋਰੀ ਹੋ ਗਿਆ ਸੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਸ਼ਿਕਾਇਤ ਦੇ ਅਧਾਰ ‘ਤੇ ਆਪਣੇ ਮੁਖਬਰ ਦੀ ਇਤਲਾਹ ਤੇ ਇੱਕ ਚੋਰ ਨੂੰ ਸਮਾਨ ਸਮੇਤ ਕਾਬੂ ਕੀਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details