ਝੋਨੇ ਦੀ ਫਸਲ ਦੀ ਲਿਫਟਿੰਗ ਨਾ ਹੋਣ 'ਤੇ ਆੜ੍ਹਤੀਆਂ ਵੱਲੋਂ ਰੋਸ ਪ੍ਰਦਰਸ਼ਨ - Sbs nagar latest news
ਮੁਹਾਲੀ : ਪੰਜਾਬ ਵਿੱਚ 1 ਅਕਤੂਬਰ ਤੋਂ ਝੋਨੇ ਦੀ ਫਸਲ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਕੁਰਾਲੀ ਅਨਾਜ ਮੰਡੀ ਵਿੱਚ ਆੜ੍ਹਤੀ ਐਸੋਸੀਏਸ਼ਨ ਅਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਲਿਫਟਿੰਗ ਨਾ ਹੋਣ ਕਾਰਨ ਕੀਤਾ ਗਿਆ ਹੈ। ਇਸ ਦੌਰਾਨ ਆੜ੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਹਰਮੇਸ਼ ਰਾਣਾ ਨੇ ਕਿਹਾ ਕਿ ਝੋਨੇ ਦੀ ਫਸਲ ਦੀ ਖ਼ਰੀਦ ਸ਼ੁਰੂ ਹੋਣ ਤੋਂ ਬਾਅਦ ਵੀ ਸੂਬਾ ਸਰਕਾਰ ਵੱਲੋਂ ਫਸਲ ਦੀ ਲਿਫਟਿੰਗ ਨਹੀਂ ਕੀਤੀ ਜਾ ਰਹੀ ਹੈ। ਇਸ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਲੋੜ ਮੁਤਾਬਕ ਫਸਲ ਸਾਂਭਣ ਲਈ ਬਰਦਾਨਾ ਨਾ ਮਿਲਣ ਅਤੇ ਸਮੇਂ ਸਿਰ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਹ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਮੰਗ ਪੱਤਰ ਸੌਂਪ ਚੁੱਕੇ ਹਨ। ਉਨ੍ਹਾਂ ਵੱਲੋਂ ਮੰਗਾਂ ਪੂਰੀਆਂ ਨਾਂ ਹੋਣ ਉੱਤੇ ਰੋਸ ਪ੍ਰਦਰਸ਼ਨ ਤੇਜ਼ ਕੀਤੇ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ।ਇਸ ਬਾਰੇ ਜਦੋਂ ਕੁਰਾਲੀ ਮਾਰਕੀਟ ਕਮੇਟੀ ਦੇ ਸਕੱਤਰ ਹਰਮਿੰਦਰਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਚਾਰ ਦਿਨਾਂ ਤੋਂ ਝੋਨੇ ਦੀ ਫਸਲ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਪਰ ਅੱਗੇ ਸ਼ੈੱਲਰ ਮਾਲਕਾਂ ਦੀ ਕਿਸੇ ਕਾਰਨਾਂ ਕਰ ਕੇ ਹੜਤਾਲ ਚੱਲ ਰਹੀ ਹੈ।ਜਿਸ ਕਾਰਨ ਲਿਫਟਿੰਗ ਵਿੱਚ ਮੁਸ਼ਕਿਲ ਆ ਰਹੀ ਹੈ।ਉਨ੍ਹਾਂ ਕਿਹਾ ਕਿ ਜਲਦ ਹੀ ਇਸ ਦਾ ਹੱਲ ਕੱਢਿਆ ਜਾਵੇਗਾ।