ਦੀਨਾਨਗਰ ਤੋਂ ਅਰੁਣਾ ਚੌਧਰੀ ਅਤੇ ਮੋਗਾ ਤੋਂ ਤੋਤਾ ਸਿੰਘ ਨੇ ਵੋਟ ਦਾ ਕੀਤਾ ਭੁਗਤਾਨ - congress
ਮੋਗਾ : ਪੰਜਾਬ ਦੇ ਸਾਬਕਾ ਮੰਤਰੀ ਤੋਤਾ ਸਿੰਘ ਨੇ ਆਪਣੀ ਵੋਟ ਦੀ ਵਰਤੋਂ ਕੀਤੀ। ਉਹਨਾਂ ਨੇ ਆਪਣੀ ਵੋਟ ਜ਼ੀਰਾ ਰੋਡ ਮਿਸ਼ਨ ਸਕੂਲ ਸਥਿਤ ਬੂਥ ਨੰਬਰ 90 ਵਿਖੇ ਪਾਈ। ਇਸ ਮੌਕੇ 'ਤੇ ਉਹਨਾਂ ਦੀ ਪਤਨੀ ਮੁਖਤਿਆਰ ਕੌਰ, ਬੇਟਾ ਬਲਵਿੰਦਰ ਸਿੰਘ ਵੀ ਮੌਜੂਦ ਸਨ। ਮੀਡੀਆ ਦੇ ਰੂ-ਬ-ਰੂ ਉਨ੍ਹਾਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਜਿੱਤ ਦਾ ਦਾਅਵਾ ਕਰਦਿਆਂ ਨਰਿੰਦਰ ਮੋਦੀ ਦੇ ਦੁਬਾਰਾ ਪ੍ਰਧਾਨ ਮੰਤਰੀ ਬਣਨ ਦੀ ਗੱਲ ਆਖੀ। ਇਸ ਦੇ ਨਾਲ ਹੀ ਉਨ੍ਹਾਂ ਆਮ ਜਨਤਾ ਨੂੰ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ। ਦੀਨਾਨਗਰ : ਲੋਕ ਸਭਾ ਚੋਣਾਂ ਨੂੰ ਲੈ ਕੇ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਨੇ ਦੀਨਾਨਗਰ ਵਿੱਚ ਆਪਣੀ ਵੋਟ ਦੀ ਵਰਤੋਂ ਕੀਤੀ। ਉਹਨਾਂ ਕਿਹਾ ਕਿ ਲੋਕ ਸ਼ਾਂਤੀ ਨਾਲ ਆਪਣੀ ਵੋਟ ਦੀ ਵਰਤੋਂ ਕਰ ਰਹੇ ਹਨ, ਵੱਧ ਚੜ ਕੇ ਵੋਟਾਂ ਪਾਉਣ ਲਈ ਘਰਾਂ ਤੋਂ ਨਿਕਲ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਪਿਛਲੇ ਡੇਢ ਸਾਲ ਵਿੱਚ ਉਨ੍ਹਾਂ ਨੇ ਜੋ ਵਿਕਾਸ ਦੇ ਕੰਮ ਕਰਵਾਏ ਹਨ ਲੋਕ ਉਸ ਵਿਕਾਸ ਦੇ ਕੰਮਾਂ ਨੂੰ ਧਿਆਨ ਵਿੱਚ ਰੱਖ ਕੇ ਉਹਨਾਂ ਨੂੰ ਜਰੂਰ ਜਿਤਾਉਣਗੇ।