21 ਮਾਰਚ ਨੂੰ ਬਾਘਾਪੁਰਾਣਾ 'ਚ ਅਰਵਿੰਦ ਕੇਜਰੀਵਾਲ ਕਰਨਗੇ ਕਿਸਾਨ ਮਹਾਂ ਸੰਮੇਲਨ - Kisan Maha Sammelan
ਲੁਧਿਆਣਾ: 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕੀਤੇ ਜਾ ਰਹੇ ਕਿਸਾਨ ਮਹਾਂ ਸੰਮੇਲਨ ਦੇ ਸੰਬੰਧ ਵਿੱਚ ਲੁਧਿਆਣਾ ਦੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਆਪ ਆਗੂ ਨੇ ਪ੍ਰੈੱਸ ਕਾਨਫਰੰਸ ਕੀਤੀ। ਆਪ ਵਰਕਰ ਅਮਨਦੀਪ ਸਿੰਘ ਮੋਹੀ ਨੇ ਕਿਹਾ ਕਿ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ਉੱਤੇ ਪਹੁੰਚ ਰਹੇ ਹਨ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਇਸ ਮਹਾਂ ਸੰਮੇਲਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਨੂੰ ਲੈ ਕੇ ਬਾਘਾ ਪੁਰਾਣਾ ਵਿਖੇ ਵੱਡੇ ਐਲਾਨ ਕੀਤੇ ਜਾ ਸਕਦੇ ਹਨ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਉਂਦੀ ਹੈ ਤਾਂ ਲੋਕਾਂ ਲਈ ਇਹ ਕੀ ਕੀ ਖ਼ਾਸ ਕੀਤਾ ਜਾਵੇਗਾ।