ਫਿਰੋਜ਼ਪੁਰ: ਆਸ਼ਾਂ ਵਰਕਰਾਂ ਨੇ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ - rightful demands
ਫਿਰੋਜ਼ਪੁਰ : ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ ਨੇ ਨੇ ਜ਼ੀਰਾ ਵਿਖੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਆਪਣੀ ਹੱਕੀ ਮੰਗਾਂ ਨੂੰ ਸਰਕਾਰ ਸਾਹਮਣੇ ਰੱਖਣ ਤੇ ਉਸ ਨੂੰ ਜਲਦ ਤੋਂ ਜਲਦ ਪੂਰਾ ਕਰਵਾਏ ਜਾਣ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮਗਰੋਂ ਆਸ਼ਾ ਵਰਕਰਾਂ ਨੇ ਆਪਣੀ ਹੱਕੀ ਮੰਗਾਂ ਲਈ ਜ਼ਿਲ੍ਹੇ ਦੇ ਨਾਇਬ ਤਹਿਸੀਲਦਾਰ ਵਿਨੋਦ ਕੁਮਾਰ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਦੌਰਾਨ ਸਿਹਤ ਵਿਭਾਗ ਵੱਲੋਂ ਆਸ਼ਾ ਵਰਕਰਾਂ ਕੋਲੋਂ 24 ਘੰਟੇ ਕੰਮ ਲਿਆ ਜਾ ਰਿਹਾ ਹੈ। ਕੋਰੋਨਾ ਕਾਲ 'ਚ ਆਸ਼ਾ ਵਰਕਰ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰ ਰਹੀਆਂ ਹਨ। ਕੋਰੋਨਾ ਕਾਲ 'ਚ ਆਸ਼ਾ ਵਰਕਰਜ਼ ਆਪਣੀ ਸੇਵਾਵਾਂ ਦੇ ਕੇ ਸਿਹਤ ਵਿਭਾਗ ਦੀ ਮਦਦ ਕਰ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਆਸ਼ਾ ਵਰਕਰਾਂ ਨੂੰ ਸਿਹਤ ਸੁਵਿਧਾਵਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਨੂੰ ਨਾਂ ਤੇ ਪੱਕਾ ਕੀਤਾ ਜਾ ਰਿਹਾ ਹੈ ਤੇ ਨਾਂ ਹੀ ਉਨ੍ਹਾਂ ਨੂੰ ਪੂਰੀ ਤਨਖ਼ਾਹ ਮਿਲ ਰਹੀ ਹੈ। ਜਿਸ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ ਮੰਗਾਂ ਨਾਂ ਮੰਨੇ ਜਾਣ 'ਤੇ ਆਸ਼ਾ ਵਰਕਰਾਂ ਨੇ ਤਿੱਖਾ ਸੰਘਰਸ਼ ਕਰਨ ਦੀ ਚੇਤਾਵਨੀ ਦਿੱਤੀ ਹੈ।