Asha Workers ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ Tikoni Chowk ਕੀਤਾ ਜਾਮ - Asha Workers held protest at Mansa
ਮਾਨਸਾ: ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ (Ashas Workers news) ਨੇ ਇਥੇ ਧਰਨਾ ਦਿੰਦਿਆਂ ਕਿਹਾ ਕਿ ਮਾਨਸਾ ਜਿਲ੍ਹੇ ਦੀਆਂ ਸਮੂਹ ਆਸ਼ਾ ਅਤੇ ਆਸ਼ਾ ਫੈਸਿਲੀਟੈਂਟਰ ਕੋਵਿਡ -19 ਦੇ ਦੌਰਾਨ ਸੇਵਾਵਾਂ ਨਿਭਾ ਰਹੀਆਂ ਹਨ (Served during Covid-19 period) ਪਰ ਸਰਕਾਰ ਵਲੋਂ ਸਾਨੂੰ ਫੋਕਾ ਮਾਨ ਦਿੱਤਾ ਗਿਆ ਜਿਸ ਕਰਕੇ ਅਸੀ ਆਪਣੀਆਂ ਹੱਕੀ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਯਤਨ ਕਰ ਰਹੇ ਹਾਂ ।ਉਨ੍ਹਾਂ ਕਿਹਾ ਕਿ ਸਰਕਾਰ ਵੱਡੇ ਵੱਡੇ ਦਾਅਵੇ ਤਾਂ ਕਰ ਰਹੀ ਹੈ ਪਰ ਉਨ੍ਹਾਂ ਨੂੰ ਲਾਗੂ ਨਹੀਂ ਕਰਦੀ ਜਿਵੇਂ ਅਸੀਂ ਕੋਰੋਨਾ ਕਾਲ (Corona period) ਦੇ ਸਮੇਂ ਤੋਂ ਕੰਮ ਕਰ ਰਹੇ ਹਾਂ ਅਤੇ ਜਾਨ ਤਲੀ ਉੱਤੇ ਰੱਖ ਕੇ ਕੋਰੋਨਾ ਪੀਡ਼ਤਾਂ ਦੇ ਘਰ ਘਰ ਜਾ ਕੇ ਡੇਟਾ ਵੰਡ ਰਹੇ ਹਾਂ ਸਰਕਾਰ ਨੂੰ ਸਾਡੀ ਬਾਂਹ ਫੜਨੀ ਚਾਹੀਦੀ ਸੀ। ਸਰਕਾਰ ਵਲੋ ਸਾਡੀਆਂ ਮੰਗਾਂ ਤਾਂ ਮੰਨ ਲਈਆਂ ਹਨ ਪਰ ਨੋਟੀਫਿਕੇਸ਼ਨ ਜਾਰੀ ਨਹੀਂ ਕਰ ਰਹੇ।ਜੇਕਰ ਸਰਕਾਰ ਇਨ੍ਹਾਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਜ਼ਿਆਦਾ ਤਿੱਖਾ ਕੀਤਾ ਜਾਵੇਗਾ।