ਆਸ਼ਾ ਵਰਕਰਾਂ ਵੱਲੋਂ ਐਸ.ਡੀ.ਐਮ ਦਫ਼ਤਰ ਅੱਗੇ ਰੋਸ਼ ਪ੍ਰਦਰਸ਼ਨ - ਕੋਰੋਨਾ ਮਹਾਂਮਾਰੀ
ਮਲੇਰਕੋਟਲਾ: ਪੰਜਾਬ ਭਰ 'ਚ ਕਾਂਗਰਸ ਸਰਕਾਰ ਅਤੇ ਬੀਜੇਪੀ ਸਰਕਾਰ ਦੇ ਖ਼ਿਲਾਫ਼ ਮੁਲਾਜ਼ਮਾਂ ਕਿਸਾਨਾਂ ਅਤੇ ਹੋਰ ਵਰਗਾਂ ਦੇ ਲੋਕਾਂ ਵੱਲੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾਂ ਰਹੇ ਹਨ, ਮਲੇਰਕੋਟਲਾ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭਾਰੀ ਗਿਣਤੀ ਦੇ ਵਿੱਚ ਐਸ.ਡੀ.ਐਮ ਦਫ਼ਤਰ ਮਲੇਰਕੋਟਲਾ ਅੱਗੇ ਧਰਨਾ ਦਿੱਤਾ ਗਿਆ, ਅਤੇ ਕਾਂਗਰਸ ਸਰਕਾਰ ਬੀਜੇਪੀ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸਾਡੀ ਟੀਮ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ, ਕਿ ਅਸੀਂ ਹੋਰ ਮੁਲਾਜ਼ਮਾਂ ਨਾਲੋਂ ਵੱਧ ਕੰਮ ਕਰ ਰਿਹਾ ਹਾਂ, ਕੋਰੋਨਾ ਮਹਾਂਮਾਰੀ ਵਿੱਚ ਫਰੰਟ ਲਾਈਨ ਤੇ ਹੋ ਕੇ ਅਸੀਂ ਆਪਣੀਆਂ ਜਾਨਾਂ ਦੀ ਪ੍ਰਵਾਹ ਕਰੇ ਕੰਮ ਕੀਤਾ ਹੈ, ਪਰ ਸਰਕਾਰਾਂ ਵੱਲੋਂ ਸਾਡੀਆਂ ਮੰਗਾਂ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਜਾਂ ਰਿਹਾ, ਜੇਕਰ ਸਾਡੀਆਂ ਮੰਗਾਂ ਸਰਕਾਰ ਨੇ ਨਾ ਮੰਨੀਆਂ ਤਾਂ ਅਸੀਂ ਆਉਣ ਵਾਲੇ ਸਮੇਂ ਦੇ ਵਿੱਚ ਵੱਡਾ ਸੰਘਰਸ਼ ਕਰਾਗੇਂ।