ਸਿਵਲ ਸਰਜਨ ਵਿਰੁੱਧ ਆਸ਼ਾ ਵਰਕਰਾਂ ਨੇ ਦਿੱਤਾ ਧਰਨਾ - tarntaran protest news
ਹਾਲ ਹੀ ਵਿੱਚ ਫਾਜ਼ਿਲਕਾ ਦੇ ਸਿਵਲ ਸਰਜਨ ਵੱਲੋਂ ਆਸ਼ਾ ਵਰਕਰਾਂ ਨਾਲ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਇਹ ਮੁੱਦਾ ਹੁਣ ਭਖਦਾ ਨਜ਼ਰ ਆ ਰਿਹਾ ਹੈ। ਇਸੇ ਨੂੰ ਲੈ ਕੇ ਆਸ਼ਾ ਵਰਕਰਾਂ ਨੇ ਤਰਨਤਾਰਨ ਦੇ ਐੱਸ.ਡੀ.ਐੱਮ ਦਫ਼ਤਰ ਦਾ ਘਿਰਾਓ ਕਰਕੇ ਸਿਵਲ ਸਰਜਨ ਵਿਰੁੱਧ ਰੋਸ਼ ਪ੍ਰਦਰਸ਼ਨ ਕੀਤਾ। ਵਰਕਰਾਂ ਨੇ ਸਰਕਾਰ ਤੇ ਸਿਹਤ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ। ਆਸ਼ਾ ਵਰਕਰਾਂ ਦੀ ਪ੍ਰਧਾਨ ਨੇ ਕਿਹਾ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਆਸ਼ਾ ਵਰਕਰਾਂ ਨੂੰ ਜਲੀਲ ਕਰਨ ਦੇ ਨਾਲ-ਨਾਲ ਔਰਤਾਂ ਦਾ ਅਪਮਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇ ਸਿਵਲ ਸਰਜਨ ਨੇ ਮੁਆਫੀ ਨਾ ਮੰਗੀ ਤਾਂ ਉਹ ਪੰਜਾਬ ਪੱਧਰ 'ਤੇ 26 ਸਤੰਬਰ ਨੂੰ ਫਾਜ਼ਿਲਕਾ ਵਿੱਚ ਧਰਨਾ ਦੇਣਗੀਆਂ।