ਨਗਰ ਕੌਂਸਲ ਸਰਹਿੰਦ ਦੇ ਅਸ਼ੋਕ ਸੂਦ ਬਣੇ ਪ੍ਰਧਾਨ
ਫ਼ਤਹਿਗੜ੍ਹ ਸਾਹਿਬ: ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਥੇ ਵਰਨਣਯੋਗ ਹੈ ਕਿ ਅਸ਼ੋਕ ਸੂਦ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਸਰਹਿੰਦ ਦਾ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਗੁਰਪ੍ਰੀਤ ਸਿੰਘ ਲਾਲੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਅਮਰਜੀਤ ਕੌਰ ਨੂੰ ਸਰਬਸੰਮਤੀ ਨਾਲ ਮੀਤ ਪ੍ਰਧਾਨ ਚੁਣਿਆਂ ਗਿਆ। ਨਵੇਂ ਚੁਣੇ ਪ੍ਰਧਾਨ ਅਸ਼ੋਕ ਸੂਦ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ ਤੇ ਮੀਤ ਪ੍ਰਧਾਨ ਸ਼੍ਰੀਮਤੀ ਅਮਰਜੀਤ ਕੌਰ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦੇਣਗੇ।