PM security breach: ਅਸ਼ਵਨੀ ਸ਼ਰਮਾ ਨੇ ਘੇਰੀ ਚੰਨੀ ਸਰਕਾਰ - Ashwini Sharma raised questions on Channi Sarkar
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ (PM security breach) ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ। ਭਾਜਪਾ ਵੱਲੋਂ ਪੀਐਮ ਦੀ ਸੁਰੱਖਿਆ ਨੂੰ ਲੈਕੇ ਪੰਜਾਬ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਕਿਸਾਨਾਂ ਦਾ ਮੋਢਾ ਵਰਤਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਕਿ ਰੈਲੀ ਤੱਕ ਲੋਕੀਂ ਨਾ ਪਹੁੰਚਣ। ਉਨ੍ਹਾਂ ਕਿਹਾ ਕਿ ਪੀਐਮ ਦੀ ਫਿਰੋਜ਼ਪੁਰ ਰੈਲੀ ਨੂੰ ਲੈਕੇ ਕਾਂਗਰਸ ਸਰਕਾਰ ਬੁਖਲਾਈ ਹੋਈ ਸੀ ਜਿਸ ਕਰਕੇ ਅਜਿਹਾ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਅਜਿਹਾ ਕਹਿਣਾ ਕਿ ਅਚਾਨਕ ਆਏ ਲੋਕਾਂ ਵੱਲੋਂ ਰੋਕਿਆ ਗਿਆ ਸੀ ਇਹ ਉਨ੍ਹਾਂ ਦੀ ਡਰਾਮੇਬਾਜ਼ੀ ਹੈ। ਉਨ੍ਹਾਂ ਚੰਨੀ ਸਰਕਾਰ ’ਤੇ ਇਲਜ਼ਾਮ ਲਗਾਇਆ ਕਿ ਕਾਂਗਰਸ ਦੇ ਕਥਿਤ ਗੁੰਡਿਆਂ ਵੱਲੋਂ ਪੀਐਮ ਦੇ ਕਾਫਲੇ ਨੂੰ ਰੋਕਿਆ ਗਿਆ ਹੈ।