ਜਲੰਧਰ 'ਚ ਪੁਲਿਸ ਲਾਈਨ ਵਿਖੇ ਗੋਲੀ ਲੱਗਣ ਕਾਰਨ ਹੋਈ ਏਐਸਆਈ ਦੀ ਮੌਤ - ਪੁਲਿਸ ਲਾਈਨ
ਜਲੰਧਰ: ਸ਼ਹਿਰ ਦੇ ਪੁਲਿਸ ਲਾਈਨ ਵਿਖੇ ਇੱਕ ਵੱਡਾ ਹਾਦਸਾ ਹੋਣ ਦੀ ਖ਼ਬਰ ਹੈ। ਇਥੇ ਰਹਿਣ ਵਾਲੇ ਇੱਕ ਪੁਲਿਸ ਅਧਿਕਾਰੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਸੀਪੀ ਬਲਵਿੰਦਰ ਇਕਬਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਹਾਦਸਾ ਉਦੋਂ ਵਾਪਰਿਆ ਜਦ ਹੀਰਾ ਲਾਲ ਐਤਵਾਰ ਨੂੰ ਡਿਊਟੀ ਉੱਤੇ ਜਾਣ ਤੋਂ ਪਹਿਲਾਂ ਆਪਣੀ ਸਰਵਿਸ ਰਿਵਾਲਵਰ ਨੂੰ ਸਾਫ਼ ਕਰ ਰਹੇ ਸਨ। ਸਫਾਈ ਕਰਦੇ ਹੋਏ ਰਿਵਾਰਲਵਰ ਚੋਂ ਅਚਾਨਕ ਗੋਲੀ ਚੱਲਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹੀਰਾ ਲਾਲ ਪੁਲਿਸ ਲਾਈਨ ਦੇ ਸਰਕਾਰੀ ਕੁਆਟਰਾਂ 'ਚ ਰਹਿੰਦੇ ਸਨ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਤੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਪੁਲਿਸ ਵੱਲੋਂ ਹਾਦਸੇ ਦੀ ਜਾਂਚ ਜਾਰੀ ਹੈ।