Assembly Elections 2022: ਨਵਜੋਤ ਸਿੱਧੂ ਆਪ ਹੀ ਥਾਣੇਦਾਰ ਬਣ ਜਾਂਦੈ ਆਪ ਹੀ ਜੱਜ- ਚੰਦੂਮਾਰਜਾ - ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ ਬਣਾਉਣ ਦੀ ਮੰਗ
ਪਟਿਆਲਾ: ਸੂਬੇ ਵਿੱਚ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਪਟਿਆਲਾ ਦੇ ਘਨੌਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨੇ ਸਾਧੇ ਹਨ। ਚੰਦੂਮਾਜਰਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੰਬੇ ਹੱਥੀਂ ਲੈਂਦਿਆ ਕਿਹਾ ਕਿ ਸਿੱਧੂ ਖੁਦ ਹੀ ਹਾਈਕੋਰਟ ਦਾ ਜੱਜ ਅਤੇ ਥਾਣੇਦਾਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਦੇ ਉਹ ਕਹਿੰਦੇ ਹਨ ਅਸੀਂ ਡੀਜੀਪੀ ਬਦਲਦਾਂਗੇ ਅਤੇ ਕਦੇ ਅਕਾਲੀਆਂ ਨੂੰ ਅੰਦਰ ਕਰਨ ਦੀ ਗੱਲ ਕਹਿੰਦੇ ਹਨ। ਚੰਦੂਮਾਜਰਾ ਨੇ ਕਿਹਾ ਕਿ ਕਾਨੂੰਨ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ। ਇਸ ਮੌਕੇ ਕੇਜਰੀਵਾਲ ਨੇ ਪੰਜਾਬ ਵਿੱਚ ਦਿੱਤੀਆਂ ਗਾਰੰਟੀਆਂ ਨੂੰ ਲੈ ਕੇ ਉਨ੍ਹਾਂ ਸਵਾਲ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਪੀਐਮ ਮੋਦੀ ਤੋਂ ਚੋਣਾਂ ਵਿੱਚ ਜੋ ਮੈਨੀਫੈਸਟੋ ਜਾਰੀ ਕੀਤਾ ਜਾਂਦਾ ਹੈ ਉਸਨੂੰ ਕਾਨੂੰਨੀ ਦਸਤਾਵੇਜ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਆਪਣੇ ਵਾਅਦੇ ਪੂਰੇ ਨਹੀਂ ਕਰਦੀ ਉਸ ਪਾਰਟੀ ਖਿਲਾਫ਼ 420 ਦਾ ਪਰਚਾ ਹੋਣਾ ਚਾਹੀਦਾ ਹੈ।