ਵਿਧਾਨਸਭਾ ਚੋਣਾਂ 2022: ਦਿੱਲੀ ਦੇ ਸਿਹਤ ਮੰਤਰੀ ਨੇ ਪੰਜਾਬ ਦੇ ਸਿਹਤ ਸਿਸਟਮ ’ਤੇ ਚੁੱਕੇ ਸਵਾਲ - Satinder Jain raises questions on Punjab health system
ਕਪੂਰਥਲਾ: ਪੰਜਾਬ ਵਿੱਚ ਵਿਧਾਨਸਭਾ ਚੋਣਾਂ 2022 (Assembly Elections 2022) ਨੂੰ ਲੈ ਕੇ ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਵਿਖੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵੱਲੋਂ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਤੇ ਪਾਰਟੀ ਵਰਕਰ ਵੀ ਸ਼ਾਮਿਲ ਹੋਏ। ਇਸ ਮੌਕੇ ਸਤੇਂਦਰ ਜੈਨ ਨੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਉੱਤੇ ਨਿਸ਼ਾਨੇ ਸਾਧੇ ਗਏ ਹਨ। ਉਨ੍ਹਾਂ ਵਿਰੋਧੀਆਂ ’ਤੇ ਵਰ੍ਹਦਿਆਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਕਾਂਗਰਸ ਦੀ ਪੁਰਾਣੀ ਬੱਸ ਦੀ ਬਜਾਇ ਆਮ ਆਦਮੀ ਪਾਰਟੀ ਦੀ ਨਵੀਂ ਬੱਸ ਉੱਪਰ ਸਵਾਰ ਹੋਣਗੇ। ਸੀਐਮ ਚਿਹਰੇ ਨੂੰ ਲੈ ਕੇ ਵੀ ਉਨ੍ਹਾਂ ਬੋਲਦਿਆਂ ਕਿਹਾ ਕਿ ਬਾਕੀ ਪਾਰਟੀਆਂ ਦੇ ਨਾਲੋਂ ਉਨ੍ਹਾਂ ਦੀ ਪਾਰਟੀ ਸੀਐਮ ਚਿਹਰੇ ਦਾ ਐਲਾਨ ਪਹਿਲਾਂ ਕਰੇਗੀ। ਨਾਲ ਹੀ ਉਨ੍ਹਾਂ ਸਿਹਤ ਦੇ ਹਾਲਾਤਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ।