ਔਜਲਾ ਦੀ ਮੰਗ ’ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਦਵਾਇਆ ਭਰੋਸਾ - ਸ੍ਰੀ ਗੁਰੂ ਤੇਗ ਬਹਾਦਰ ਜੀ
ਅੰਮ੍ਰਿਤਸਰ: ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ਵਿੱਚ ਬੋਲਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂਅ ਉਪਰ ਸਪੋਰਟਸ ਐਂਡ ਵੈਲਨੈਸ ਸੈਂਟਰ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਨੇ ਜਾਣਕਾਰੀ ਦਿੰਦੇ ਕਿਹਾ ਕਿ ਇਸ ਸਬੰਧ ਵਿੱਚ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਉਨ੍ਹਾਂ ਦੀ ਮੰਗ ’ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕਰਕੇ ਇਸ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕਰਨਗੇ।