ਪਿਸਤੌਲ ਦੀ ਨੋਕ ’ਤੇ 6 ਵਿਅਕਤੀਆਂ ਨੇ ਲੁੱਟੀ ਕੁੜੀ ਦੀ ਅਸਮਤ
ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਵਿੱਚ ਇੱਕ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ 24 ਸਾਲ ਦੀ ਕੁੜੀ ਨਾਲ 6 ਲੋਕਾਂ ਨੇ ਪਿਸਤੌਲ ਦੀ ਨੋਕ ਉੱਤੇ ਡਰਾ ਧਮਕਾ ਕੇ ਬਲਾਤਕਾਰ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਘਟਨਾ ਸਬੰਧੀ ਐਸਐਚਓ ਪ੍ਰੇਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰ ਅਦਾਲਤ ’ਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ, ਜਦੋਂ ਕਿ 4 ਆਰੋਪੀ ਹਾਲੇ ਗ੍ਰਿਫ਼ਤ ਤੋਂ ਬਾਹਰ ਹਨ। ਭਗੌੜਿਆਂ ਦੀ ਤਲਾਸ਼ ’ਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।