ਪਟਿਆਲਾ ਜਿਲ੍ਹੇ ਦੀਆਂ ਦਰਜਨ ਤੋਂ ਵੱਧ ਪੰਚਾਇਤਾਂ ਨਸ਼ੇ ਖ਼ਿਲਾਫ਼ ਹੋਈਆਂ ਲਾਮਬੰਦ - ਦਰਜਨ ਪੰਚਾਇਤਾਂ ਨੇ
ਪਟਿਆਲਾ:ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਨੱਥ ਪਾਉਣ ਲਈ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਦੇ ਤਹਿਤ ਪੁਲਿਸ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਕੌਂਸਲਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿੱਚ ਧਕੇਲ ਰਿਹਾ ਤਾਂ ਉਸ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸੇ ਲੜੀ ਤਹਿਤ ਨਾਭਾ ਬਲਾਕ ਦੇ ਪਿੰਡ ਛੀਟਾਂਵਾਲਾ ਵਿਖੇ ਪਿੰਡ ਦੀਆਂ ਕਰੀਬ ਦਰਜਨ ਤੋਂ ਵੱਧ ਪੰਚਾਇਤਾਂ ਵੱਲੋਂ ਮਤਾ ਪਾਇਆ ਗਿਆ ਕਿ ਜੇਕਰ ਉਨ੍ਹਾਂ ਦੇ ਪਿੰਡ ਵਿੱਚ ਕੋਈ ਨਸ਼ਾ ਵੇਚਦਾ ਹੈ ਜਾਂ ਨਸ਼ਾ ਕਰਦਾ ਹੈ ਤਾਂ ਉਸ ਦੀ ਬਿਲਕੁਲ ਮੱਦਦ ਨਹੀਂ ਕੀਤੀ ਜਾਵੇਗੀ।