ਅਟਲ ਬਿਹਾਰੀ ਵਾਜਪਾਈ ਦਾ ਹੁਸ਼ਿਆਰਪੁਰ ਵਿਖੇ ਮਨਾਇਆ 96ਵਾਂ ਜਨਮ ਦਿਨ - Atal Bihari Vajpayee birthday
ਭਾਰਤ ਦੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ 96ਵਾਂ ਜਨਮ ਦਿਨ ਨੂੰ ਸਮਰਪਿਤ ਭਾਰਤ ਗੌਰਵ ਸੁਸਾਇਟੀ ਵੱਲੋਂ ਇੱਕ ਰੋਜ਼ਾ ਸੰਮੇਲਨ ਕਰਵਾਇਆ ਗਿਆ, ਜਿਸ ਵਿੱਚ ਸਾਬਕਾ ਕੈਬਿਨੇਟ ਮੰਤਰੀ ਮਦਨ ਮੋਹਨ ਮਿੱਤਲ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਮੌਜੂਦ ਰਹੇ। ਵਿਜੈ ਸਾਂਪਲਾ ਨੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਸਭ ਨੂੰ ਅਟਲ ਜੀ ਦੇ ਵਾਂਗ ਸਾਦਾ ਜੀਵਨ ਬਤਾਉਣਾ ਚਾਹੀਦਾ ਹੈ।