ਮਜ਼ਦੂਰ ਵਿਰੋਧੀ ਕਿਰਤ ਕਾਨੂੰਨਾਂ ਤੇ ਹਮਲਾ ਬਰਦਾਸ਼ਤ ਨਹੀਂ ਹੋਵੇਗਾ: ਚੌਹਾਨ - anti-labor laws
ਮਾਨਸਾ: ਆਲ ਇੰਡੀਆ ਟਰੇਡ ਯੂਨੀਅਨ ਕੌਂਸਲ ਨੇ ਮੀਟਿੰਗ ਕੀਤੀ, ਜਿਸ 'ਚ ਉਨ੍ਹਾਂ ਕੇਂਦਰ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਇੱਕ ਪਾਸੇ ਪੂਰੀ ਦੁਨੀਆ ਸੰਕਟ ਦਾ ਸ਼ਿਕਾਰ ਹੋ ਰਹੀ ਸੀ ਅਤੇ ਮੋਦੀ ਸਰਕਾਰ ਵੱਲੋਂ ਇਸ ਆੜ ਵਿੱਚ ਤਿੰਨ ਖੇਤੀ ਵਿਰੋਧੀ ਕਾਨੂੰਨ, ਮਜਦੂਰ ਵਿਰੋਧੀ ਕਿਰਤ ਕਾਨੂੰਨ, ਬਿਜਲੀ ਐਕਟ 2020 ਸਮੇਤ ਕਾਲੇ ਕਾਨੂੰਨ ਲਿਆ ਕੇ ਲੋਕਾਂ ਨੂੰ ਹੋਰ ਆਰਥਿਕ ਮੰਦਵਾੜੇ ਵੱਲ ਧੱਕ ਰਹੀ ਹੈ। ਜਿਸ ਦੇ ਸਬੰਧ ਵਿੱਚ ਦੇਸ਼ ਦੀਆਂ 10 ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ। ਇਸ ਮੌਕੇ ਲੱਖਾਂ ਕਿਰਤੀ ਲੋਕ ਸ਼ਾਮਿਲ ਹੋਣਗੇ।