ਪੁਰਾਣੀ ਰੰਜਿਸ਼ ਦੇ ਚੱਲਦੇ ਦੁਕਾਨਦਾਰ 'ਤੇ ਕੀਤਾ ਹਮਲਾ - ਦੁਕਾਨਦਾਰ 'ਤੇ ਹਮਲਾ
ਜਲੰਧਰ: ਸ਼ਹਿਰ ਦੇ ਜਗਤਪੁਰਾ ਮੁਹੱਲੇ 'ਚ ਦੁਕਾਨ 'ਤੇ ਬੈਠੇ ਇੱਕ ਦੁਕਾਨਦਾਰ 'ਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ, ਜਿਸ ਨਾਲ ਦੁਕਾਨਦਾਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਜੈ ਕੁਮਾਰ ਨੇ ਦੱਸਿਆ ਕਿ ਪਹਿਲਾ ਵੀ ਉਨ੍ਹਾਂ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੀ ਸਾਹਮਣੇ ਵਾਲੀ ਗਈ ਵਿੱਚ ਹੀ ਰਹਿੰਦੇ ਹਨ ਅਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਹ ਆਪਣੇ 3 ਸਾਥੀਆਂ ਨਾਲ ਦੁਕਾਨ 'ਤੇ ਆਇਆ ਅਤੇ ਉਸ 'ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।