ਵਿਹੜੇ 'ਚ ਸੁੱਤੇ ਪਤੀ ਪਤਨੀ 'ਤੇ ਹਮਲਾ:ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ - ਇਲਾਜ ਲਈ ਪਟਿਆਲਾ ਰੈਫ਼ਰ
ਮਾਨਸਾ: ਜ਼ਿਲ੍ਹਾ ਮਾਨਸਾ ਦੇ ਕਸਬਾ ਬੁਢਲਾਡਾ ਦੇ ਪਿੰਡ ਬੱਛੂਆਣਾ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਰਾਤ ਸਮੇਂ ਆਪਣੇ ਘਰ ਦੇ ਵਿਹੜੇ 'ਚ ਸੁੱਤੇ ਪਤੀ ਪਤਨੀ 'ਤੇ ਕਿਸੇ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਘਟਨਾ 'ਚ ਪਤਨੀ ਦੀ ਮੌਤ ਹੋ ਗਈ ਜਦਕਿ ਪਤੀ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਇਲਾਜ ਲਈ ਪਟਿਆਲਾ ਰੈਫ਼ਰ ਕੀਤਾ ਗਿਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਆਂਢੀ ਨੇ ਦੱਸਿਆ ਕਿ ਉਸ ਨੇ ਚੀਕ ਦੀ ਅਵਾਜ ਸੁਣੀ, ਜਿਸ ਤੋਂ ਬਾਅਦ ਉਨ੍ਹਾਂ ਦੇਖਿਆ ਕਿ ਕੋਈ ਘਰ ਦੀ ਕੰਧ ਤੋਂ ਛਾਲ ਮਾਰ ਕੇ ਭੱਜਿਆ ਹੈ।ਉਧਰ ਪੁਲਿਸ ਵਲੋਂ ਪੱਤਰਕਾਰਾਂ ਤੋਂ ਦੂਰੀ ਬਣਾ ਕੇ ਰੱਖੀ ਗਈ ਅਤੇ ਮਾਮਲਾ ਦਰਜ ਕਰਕੇ ਕਾਰਵਾਈ ਦੀ ਗੱਲ ਕੀਤੀ।