ਤਰਨ ਤਾਰਨ 'ਚ ਐਚਡੀਐਫ਼ਸੀ ਬੈਂਕ ਨੂੰ ਲੁੱਟਣ ਦੀ ਕੀਤੀ ਗਈ ਕੋਸ਼ਿਸ਼
ਤਰਨ ਤਾਰਨ: ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਬੁੱਢਾ 'ਚ ਚੋਰਾਂ ਵੱਲੋਂ ਐੈੱਚਡੀਐੱਫਸੀ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਬੈਂਕ ਦੀ ਛੱਤ 'ਤੇ ਰਿਹਾਇਸ਼ ਵਿੱਚ ਰਹਿ ਰਹੇ ਕਾਲੂ ਸਿੰਘ ਨੇ ਸਵੇਰੇ ਦੇਖਿਆ ਕਿ ਬੈਂਕ ਦੇ ਜਿੰਦਰੇ ਟੁੱਟੇ ਹੋਏ ਸਨ, ਜਿਸ ਤੋਂ ਬਾਅਦ ਉਸ ਨੇ ਪਿੰਡ ਦੇ ਸਰਪੰਚ ਨੂੰ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਐੱਸਐੱਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਰਾਹੀ ਜਾਂਚ ਕੀਤੀ ਜਾ ਰਹੀ ਹੈ।