ਅਣਪਛਾਤੇ ਵਿਅਕਤੀਆਂ ਵਲੋਂ ਹਥਿਆਰਾਂ ਤੇ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਕੀਤੀ ਕੋਸ਼ਿਸ਼ - ਹਥਿਆਰਾਂ ਦੀ ਨੋਕ 'ਤੇ ਕਾਂਗਰਸੀ ਆਗੂ
ਅੰਮ੍ਰਿਤਸਰ: ਅੰਮ੍ਰਿਤਸਰ 'ਚ ਲੁੱਟ ਦੀਆਂ ਵਾਰਦਾਤਾਂ ਦਿਨ ਆਏ ਦਿਨ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਛੇਹਰਟਾ ਤੋਂ ਸਾਹਮਣੇ ਆਇਆ ਹੈ, ਜਿਥੇ ਨਕਾਬਪੋਸ਼ ਬਦਮਾਸ਼ਾਂ ਵਲੋਂ ਹਥਿਆਰਾਂ ਦੀ ਨੋਕ 'ਤੇ ਕਾਂਗਰਸੀ ਆਗੂ ਅਤੇ ਉਸ ਦੇ ਪੁੱਤਰ ਨੂੰ ਨਿਸ਼ਾਨਾ ਬਣਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਲੁੱਟ ਦੀ ਮੰਸ਼ਾ ਨਾਲ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕੀਤੀ ਗਈ। ਇਸ ਹਮਲੇ 'ਚ ਕਾਂਗਰਸੀ ਆਗੂ ਦੇ ਪੁੱਤਰ ਦੇ ਗੰਭੀਰ ਸੱਟਾਂ ਆਈਆਂ ਜਦਕਿ ਕਾਂਗਰਸੀ ਆਗੂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਗਨੀਮਤ ਰਹੀ ਕਿ ਇਹ ਹਮਲੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪੁਲਿਸ ਵਲੋਂ ਪੀੜ੍ਹਤ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਕਿ ਜਲਦ ਹੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ।