ਧਰਨੇ 'ਚ ਦਿੱਲੀ ਨਾ ਜਾਣ ਵਾਲੇ ਨੂੰ ਦੇਣਾ ਪਵੇਗਾ ਜੁਰਮਾਨਾ - pay fine rs200
ਮਾਨਸਾ: ਇੱਥੋਂ ਦੇ ਪਿੰਡ ਖਿਆਲਾ ਖੁਰਦ ਵਿੱਚ, ਪਿੰਡ ਦੀ ਪੰਚਾਇਤ ਨੇ ਮਤਾ ਪਾਸ ਕੀਤਾ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਕਿਸਾਨ ਲੋਕਾਂ ਨੂੰ ਦਿੱਲੀ ਜਾਣ ਲਈ ਪ੍ਰੇਰਿਤ ਕਰ ਰਹੇ ਹਨ ਤੇ ਕਹਿ ਰਹੇ ਹਨ ਕਿ ਹਰੇਕ ਪਿੰਡ ਦੇ ਹਰੇਕ ਘਰ ਵਿੱਚੋਂ ਇੱਕ ਵਿਅਕਤੀ ਦਾ ਧਰਨਾ ਵਿੱਚ ਜਾਣਾ ਲਾਜ਼ਮੀ ਹੈ। ਜੇਕਰ ਕੋਈ ਵਿਅਕਤੀ ਧਰਨੇ ਵਿੱਚ ਨਹੀਂ ਜਾਂਦਾ ਤਾਂ ਉਸ ਨੂੰ ਪ੍ਰਤੀ ਦਿਨ 200 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਤੇ ਜੁਰਮਾਨੇ ਦੀ ਭਰਪਾਈ ਨਾ ਕਰਨ ਵਾਲੇ ਦਾ ਸਮਾਜਿਕ ਤੌਰ ਉੱਤੇ ਬਾਈਕਾਟ ਕੀਤਾ ਜਾਵੇਗਾ।