28 ਅਗਸਤ ਨੂੰ ਜਲ੍ਹਿਆਂਵਾਲਾ ਬਾਗ ਦਾ ਉਦਘਾਟਨ - ਉਦਘਾਟਨ
ਅੰਮ੍ਰਿਤਸਰ: ਜਲ੍ਹਿਆਂਵਾਲਾ ਬਾਗ਼ ਦਾ ਸੁੰਦਰੀ ਕਰਨ ਤੋਂ ਬਾਅਦ ਮੁੜ 28 ਅਗਸਤ ਨੂੰ ਖੋਲਿਆ ਜਾਵੇਗਾ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਦਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਕੀਤਾ ਜਾਵੇਗਾ। ਜਿਸ ਦੇ ਚੱਲਦੇ 13 ਅਪ੍ਰੈਲ 1919 ਵਿੱਚ ਜਲ੍ਹਿਆਂਵਾਲਾ ਬਾਗ਼ ਵਿੱਚ ਸ਼ਹੀਦ ਹੋਏ ਸ਼ਹੀਦਾ ਦੇ ਪਰਿਵਾਰਾਂ ਜਲ੍ਹਿਆਂਵਾਲਾ ਬਾਗ਼ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਮੰਗ ਕੀਤੀ ਹੈ, ਕਿ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਜੋ ਇੱਥੇ ਸ਼ਹੀਦ ਹੋਏ ਸਨ। ਉਨ੍ਹਾਂ ਨੂੰ ਸਰਕਾਰ ਵੱਲੋਂ ਇੱਕ ਮਾਨਤਾ ਪੱਤਰ ਮਿਲਣਾ ਚਾਹੀਦਾ ਹੈ, ਤਾਂ ਜੋ ਉਹ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਇਹ ਦੱਸ ਸਕਣ, ਕਿ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਜਲ੍ਹਿਆਂਵਾਲਾ ਬਾਗ਼ ਵਿੱਚ ਸ਼ਹੀਦ ਹੋਏ ਸਨ।