ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਐਡਵੋਕੇਟ ਧਾਮੀ ਨੂੰ ਸੌਂਪੇ - Committee Chairman Advocate Harjinder Singh Dhami
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee)ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਨਵਾਂ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Committee Chairman Advocate Harjinder Singh Dhami) ਨੂੰ ਸੌਂਪ ਦਿੱਤੇ ਗਏ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਇਕ ਮੈਂਬਰ ਨਾਮਜ਼ਦ ਕੀਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਨਿਯਮਾਂ ਅਨੁਸਾਰ ਮੈਂਬਰਾਂ ਦੀ ਨਾਜ਼ਦਗੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਵਿਚ ਲੰਘੀ 23 ਅਗਸਤ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਨਜਿੰਦਰ ਸਿੰਘ ਸਿਰਸਾ ਦਾ ਨਾਂ ਮੈਂਬਰ ਵਜੋਂ ਭੇਜਿਆ ਗਿਆ ਸੀ।